ਐਨ ਕੇ ਸ਼ਰਮਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ: ਮੱਖਣ ਲਾਲਕਾਂ, ਪਰਮਜੀਤ ਥੂਹੀ, ਪ੍ਰਿੰਸ ਨਾਭਾ

ਨਿਰਭੈ ਸੋਚ / ਤਰੁਣ ਮਹਿਤਾਂ
ਨਾਭਾ,  ਲੋਕ ਸਭਾ ਚੋਣਾਂ ਦਾ ਅਖਾੜਾ ਪੁਰੀ ਤਰ੍ਹਾਂ ਭੱਖ ਚੁਕੇਆਂ ਹੈ‌। ਜੇਕਰ ਗੱਲ ਪਟਿਆਲਾ ਜ਼ਿਲ੍ਹੇ ਦੀ ਕਰਿਏ ਤਾਂ
ਸ਼੍ਰੋਮਣੀ ਅਕਾਲੀ ਦਲ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਐਨ ਕੇ ਸ਼ਰਮਾ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਚੋਣ ਪ੍ਰਚਾਰ ਕੀਤਾਂ ਜਾ ਰਿਹਾ ਹੈ।  ਅਤੇ ਉਨ੍ਹਾਂ ਦੇ ਨਾਲ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾਂ ਵੱਲੋਂ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਵੀ ਜਾਰੀ ਹੈ। ਅੱਜ ਹਲਕਾ ਨਾਭਾ ਦੇ ਵੱਖ- ਵੱਖ ਪਿੰਡਾਂ ਅਤੇ ਸ਼ਹਿਰ ਵਿਚ ਜਾ ਕੇ ਲੋਕ ਸਭਾ ਹਲਕਾ ਪਟਿਆਲਾ ਦੇ ਉਮੀਦਵਾਰ ਸ਼੍ਰੀ ਐਨ ਕੇ ਸ਼ਰਮਾਂ ਅਤੇ ਨਾਭਾ ਹਲਕੇ ਦੇ ਇੰਚਾਰਜ ਮੱਖਣ ਸਿੰਘ ਲਾਲਕਾਂ ਵੱਲੋਂ ਚੋਣ ਪ੍ਰਚਾਰ ਕੀਤਾਂ ਗਿਆ।
ਜਿਸ ਦਾ ਕਿ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਪਰਮਜੀਤ ਸਿੰਘ ਥੂਹੀ, ਅੰਮ੍ਰਿਤਪਾਲ ਲੰਗ ( ਜਿਲ੍ਹਾ ਪ੍ਰਧਾਨ) ਪ੍ਰਿੰਸ ਤੁੰਗ ( ਮੀਤ ਪ੍ਰਧਾਨ ਯੂਥ ਅਕਾਲੀ ਦਲ,ਪੰਜਾਬ) ਨੇ ਸਾਂਝੇ ਤੌਰ ਤੇ ਕਿਹਾ ਕਿ ਵਰਕਰ ਬਹੁਤ ਸਹਿਯੋਗ ਦੇ ਰਹੇ ਹਨ। ਅਤੇ ਅਸੀਂ ਵਿਸ਼ਵਾਸ ਦਿਵਾਉਂਦੇ ਹਾਂ ਕਿ ਹਲਕੇ ਨਾਭੇ ਤੋਂ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਕੇ ਸੀਟ ਪਾਰਟੀ ਦੀ ਝੋਲੀ ਵਿੱੱਚ ਪਾਂਵਾਗੇ। ਇਸ ਮੌਕੇ ਨਾਭਾ ਤੋਂ ਐਨ ਕੇ ਸ਼ਰਮਾ ਅਤੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਪਾਰਟੀ ਸਾਰੇ ਵਰਗਾਂ ਦੇ ਲੋਕਾਂ ਦੀ ਆਪਣੀ ਪਾਰਟੀ ਹੈ। ਅਤੇ ਸਾਰੇ ਵਰਗ ਦੇ ਲੋਕਾਂ ਨੂੰ ਨਾਲ ਲੈਕੇ ਚੱਲਣ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦੇ ਟਾਇਮ ਲੋਕਾਂ ਨੂੰ ਸਰਕਾਰੀ ਸਹੁਲਤਾਂ ਨੂੰ ਯਾਦ ਕਰਦੇ ਹਨ। ਚਾਹੇ ਉਹ ਆਟਾ ਦਾਲ ਸਕੀਮ ਹੋਵੇ, ਚਾਹੇਂ ਲੜਕੀਆਂ ਨੂੰ ਸਾਈਕਲ ਵੰਡੇ ਗਏ, ਚਾਹੇਂ ਕਿਸਾਨਾਂ ਦੀਆਂ ਮੋਟਰਾਂ ਦੇ ਬਿੱਲ ਮੁਆਫ ਦੀ ਗੱਲ ਹੋਵੇ ਪਾਰਟੀ ਨੇ ਹਰ ਵਰਗ ਦੇ ਲੋਕਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਮੋਜੂਦਾ ਪੰਜਾਬ ਸਰਕਾਰ ਨੇ ਤਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਮਹਿਲਾਵਾਂ ਨੂੰ ਹਰ ਪ੍ਰਤੀ ਮਹੀਨੇ ਇੱਕ ਹਜ਼ਾਰ ਰੁਪਏ ਦਿੱਤਾ ਜਾਵੇਗਾ ਪਰ ਨਹੀਂ ਮਿਲਿਆ ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਹਰ ਫਰੰਟ ਦੇ ਫੇਲ ਸਾਬਤ ਹੋਈ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਪਰਮਜੀਤ ਸਿੰਘ ਥੂਹੀ, ਅੰਮ੍ਰਿਤਪਾਲ ਲੰਗ ( ਜਿਲ੍ਹਾ ਪ੍ਰਧਾਨ) ਪ੍ਰਿੰਸ ਤੁੰਗ ( ਮੀਤ ਪ੍ਰਧਾਨ ਯੂਥ ਅਕਾਲੀ ਦਲ,ਪੰਜਾਬ) ਅਤੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਵਰਕਰ ਮੌਜੂਦ ਸਨ।
Share the Post:

Related Posts

ਕੌਂਸਲ ਪ੍ਰਧਾਨ ਵਿਰੁੱਧ ਬੇਭਰੋਸਗੀ ਮਤੇ ਸਬੰਧੀ ਰੱਖੀ ਮੀਟਿੰਗ ਸੁਰੱਖਿਆ ਕਰਨਾ ਦਾ ਹਵਾਲਾ ਦੇ ਪ੍ਰਸ਼ਾਸਨ ਵੱਲੋਂ ਰੱਦ

ਨਿਰਭੈ ਸੋਚ/ ਵਿਨੋਦ ਗੁਪਤਾ ਜ਼ੀਰਕਪੁਰ,ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਵੱਲੋਂ ਅੱਜ ਉਨ੍ਹਾਂ ਵਿਰੁੱਧ ਕੌਂਸਲ ਦੇ 21 ਮੈਂਬਰਾਂ

Read More
Scroll to Top