ਨਿਰਭੈ ਸੋਚ / ਕਰਨੈਲ ਸਿੰਘ ਐੱਮ. ਏ
ਲੁਧਿਆਣਾ , ਬਾਬਾ ਫ਼ਰੀਦ ਕਾਲਜ ਆਫ਼ ਫਾਰਮੇਸੀ ਮੁੱਲਾਂਪੁਰ ਵਿਖੇ ਪਿੰਡ ਮੋਰਕਰੀਮਾ ਦੇ ਭੁਪਿੰਦਰ ਸਿੰਘ ਨੇ ਬੱਚਿਆਂ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਿਆ ਅਤੇ ਉਨ੍ਹਾਂ ਦੇ ਸਮਾਜਿਕ ਫ਼ਰਜ਼ਾਂ ਤੋਂ ਜਾਣੂ ਕਰਵਾਇਆ | ਕਾਲਜ ਪਿ੍ੰਸੀਪਲ ਡਾ: ਅਰੁਣ ਕੁਮਾਰ ਕੌੜਾ ਨੇ ਦੱਸਿਆ ਕਿ ਪੰਜਾਬ ‘ਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣੀਆਂ ਹਨ | ਕਾਲਜ ਦੇ ਕਈ ਵਿਦਿਆਰਥੀ ਪਹਿਲੀ ਵਾਰ ਆਪਣੀ ਵੋਟ ਪਾਉਣਗੇ। ਵੋਟ ਇੱਕ ਸਮਾਜਿਕ ਫ਼ਰਜ਼ ਹੈ ਜੋ ਹਰ ਵਿਦਿਆਰਥੀ ਨੂੰ ਨਿਭਾਉਣਾ ਚਾਹੀਦਾ ਹੈ I ਇਸ ਮੌਕੇ ਕਾਲਜ ਦੇ ਅਧਿਆਪਕ ਸ਼੍ਰੀ ਮੁਹੰਮਦ ਜੈਦ ਅਤੇ ਸ਼੍ਰੀ ਗਗਨਦੀਪ ਸਿੰਘ ਨੇ ਬੱਚਿਆਂ ਨੂੰ ਵੋਟਿੰਗ ਅਤੇ ਭਾਰਤ ਵਿੱਚ ਇਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਆਪੋ-ਆਪਣੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ।