ਕਿਸੇ ਵੀ ਸਮਾਜ ਅਤੇ ਦੇਸ਼ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ
ਨਿਰਭੈ ਸੋਚ / ਕਰਨੈਲ ਜੀਤ
ਮੋਰਿੰਡਾ, ਲੋਕ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਪੰਜਾਬ ਪੁਲਿਸ ਵਲੋਂ ਡੀ ਐਸ ਪੀ ਮੋਰਿੰਡਾ ਸ੍ਰ ਗੁਰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਮੋਰਿੰਡਾ ਦੇ ਮੁੱਖ ਬਜ਼ਾਰਾਂ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਫਲੈਗ ਮਾਰਚ ਵਿੱਚ ਪੰਜਾਬ ਪੁਲੀਸ ਦੇ ਜਵਾਨਾਂ ਤੋਂ ਇਲਾਵਾ ਨੀਮ ਫੌਜੀ ਦਸਤੇ ਵੀ ਸ਼ਾਮਲ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ ਐਸ ਪੀ ਮੋਰਿੰਡਾ ਸ੍ਰ ਗੁਰਦੀਪ ਸਿੰਘ ਸੰਧੂ ਨੇ ਆਖਿਆ ਕਿ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਚਾਹੇ ਉਸਦਾ ਰੁਤਬਾ ਕਿਨਾਂ ਵੀ ਵੱਡਾ ਕਿਉਂ ਨਾ ਹੋਵੇ। ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਦਬਾਅ ਤੇ ਡਰ ਭੈਅ ਤੋਂ ਮੁਕਤ ਹੋ ਕੇ ਕਰਨ। ਪੰਜਾਬ ਪੁਲਿਸ ਵੋਟਰਾਂ ਦੀ ਸੁਰੱਖਿਆ ਲਈ ਹਰ ਸਮੇਂ ਤਿਆਰ ਬਰ ਤਿਆਰ ਹੈ। ਉਹਨਾਂ ਹਲਕੇ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਆਖਿਆ ਕਿ ਜਦੋ ਵੀ ਕਿਸੇ ਸਮਾਜ ਅਤੇ ਦੇਸ਼ ਵਿਰੋਧੀ ਅਨਸਰ ਬਾਰੇ ਜਾਣਕਾਰੀ ਮਿਲੇ ਤਾਂ ਉਸ ਦੀ ਸਹੀ ਜਾਣਕਾਰੀ ਸਹੀ ਸਮੇਂ ਪੁਲਿਸ ਨੂੰ ਦਿਤੀ ਜਾਵੇ ਤਾਂ ਜ਼ੋ ਸ਼ਰਾਰਤੀ ਅਨਸਰਾਂ ਨੂੰ ਮੌਕੇ ਤੇ ਕਾਬੂ ਕੀਤਾ ਜਾ ਸਕੇ। ਇਸ ਸਮੇਂ ਐਸ ਐਚ ਓ ਸਿਟੀ ਮੋਰਿੰਡਾ ਸੁਨੀਲ ਕੁਮਾਰ ਇੰਸਪੈਕਟਰ, ਐਸ ਐਚ ਓ ਮੋਰਿੰਡਾ ਨਰਿੰਦਰ ਸਿੰਘ,ਏ ਐਸ ਆਈ ਸੁਰਜੀਤ ਸਿੰਘ,ਏ ਐਸ ਆਈ ਅੰਗਰੇਜ਼ ਸਿੰਘ,ਏ ਐਸ ਆਈ ਮਨਜੀਤ ਸਿੰਘ ਸਮੇਤ ਕਈ ਹੋਰ ਪੁਲਿਸ ਅਧਿਕਾਰੀ ਅਤੇ ਨੋਜਵਾਨ ਸ਼ਾਮਲ ਸਨ।